ਤਿਰੂਪਤੀ ਘਟਨਾ: ਰਾਸ਼ਟਰਪਤੀ ਨੇ ਪ੍ਰਗਟ ਕੀਤਾ ਦੁੱਖ
ਨਵੀਂ ਦਿੱਲੀ, 9 ਜਨਵਰੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਂਧਰਾ ਪ੍ਰਦੇਸ਼ ਵਿਚ ਤਿਰੂਪਤੀ ਭਗਦੜ ਘਟਨਾ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ, ਜਿਸ ਵਿਚ ਛੇ ਲੋਕ ਮਾਰੇ ਗਏ ਸਨ ਅਤੇ 40 ਹੋਰ ਜ਼ਖਮੀ ਹੋਏ ਸਨ। ਉਨ੍ਹਾਂ ਟਵੀਟ ਕਰ ਕਿਹਾ ਕਿ ਇਹ ਜਾਣ ਕੇ ਦੁਖੀ ਹਾਂ ਕਿ ਤਿਰੂਪਤੀ ਵਿਚ ਭਗਦੜ ਕਾਰਨ ਕਈ ਸ਼ਰਧਾਲੂਆਂ ਦੀ ਜਾਨ ਚਲੀ ਗਈ। ਮੈਂ ਦੁਖੀ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦੀ ਹਾਂ।