ਜਸਵੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਕਿਸਾਨਾਂ ਦਾ ਵੱਡਾ ਕਾਫ਼ਲਾ ਮੋਗਾ ਲਈ ਰਵਾਨਾ
ਭੁਲੱਥ, (ਕਪੂਰਥਲਾ), 9 ਜਨਵਰੀ, (ਮਨਜੀਤ ਸਿੰਘ ਰਤਨ)- ਮੋਗਾ ਦੇ ਵਿਚ ਹੋ ਰਹੀ ਕਿਸਾਨ ਮਹਾ ਪੰਚਾਇਤ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟਾਂ ਅਤੇ ਬਲਾਕ ਪ੍ਰਧਾਨ ਪੂਰਨ ਸਿੰਘ ਖਸਣ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਜਥਾ ਰਵਾਨਾ ਹੋਇਆ। ਇਸ ਮੌਕੇ ਜਸਵੀਰ ਸਿੰਘ ਲਿਟਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਸੰਬੰਧੀ ਮੋਗਾ ਵਿਚ ਮਹਾ ਪੰਚਾਇਤ ਰੱਖੀ ਗਈ ਹੈ ਤੇ ਇਸ ਵਿਚ ਕਿਸਾਨੀ ਨੂੰ ਆ ਰਹੀਆਂ ਮੁਸ਼ਕਿਲਾਂ ਲਈ ਜੋ ਸੰਘਰਸ਼ ਚੱਲ ਰਿਹਾ ਹੈ, ਇਸ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।