ਅੰਮ੍ਰਿਤਪਾਲ ਸਿੰਘ ’ਤੇ ਲਗਾਇਆ ਗਿਆ ਯੂ.ਏ.ਪੀ.ਏ.
ਫਰੀਦਕੋਟ, 9 ਜਨਵਰੀ- ਪੰਜਾਬ ਪੁਲਿਸ ਨੇ ਫਰੀਦਕੋਟ ਦੇ ਹਰੀ ਨੌ ਪਿੰਡ ਦੇ ਇਕ ਨੌਜਵਾਨ ਦੀ ਹੱਤਿਆ ਦੇ ਮਾਮਲੇ ਵਿਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰਾਂ ਦੋਸ਼ੀਆਂ ਦੇ ਖਿਲਾਫ਼ ਸਖ਼ਤ ਗੈਰ ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਲਗਾਇਆ ਹੈ। ਦੱਸ ਦੇਈਏ ਕਿ ਬੀਤੇ ਸਾਲ 10 ਅਕਤੂਬਰ ਨੂੰ ਤਿੰਨ ਹਮਲਾਵਰਾਂ ਨੇ ਹਰੀ ਨੌ ਪਿੰਡ ਵਿਚ ਗੁਰਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। 23 ਅਕਤੂਬਰ ਨੂੰ ਕੋਟਕਪੂਰਾ ਪੁਲਿਸ ਨੇ ਐਫ਼.ਆਈ.ਆਰ. ਵਿਚ ਬੀ.ਐਨ.ਐਸ. ਦੀ ਧਾਰਾ 111 ਜੋੜੀ ਸੀ। ਐਨ.ਐਸ.ਏ. ਦੇ ਤਹਿਤ ਅੰਮ੍ਰਿਤਪਾਲ ਸਿੰਘ ਆਪਣੇ 9 ਸਾਥੀਆਂ ਸਮੇਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਸ ਮਾਮਲੇ ਵਿਚ ਕੁਝ ਨਵੇਂ ਖ਼ੁਲਾਸੇ ਹੋਣ ਤੋਂ ਬਾਅਦ ਯੂ.ਏ.ਪੀ.ਏ. ਲਗਾਇਆ ਗਿਆ ਹੈ।