JALANDHAR WEATHER

ਸੰਭੂ ਤੇ ਖਨੌਰੀ ਜਾਣਗੇ ਐਸ.ਕੇ.ਐਮ. ਦੇ ਆਗੂ

ਮੋਗਾ, 9 ਜਨਵਰੀ- ਇਥੇ ਅਨਾਜ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਮਹਾ ਪੰਚਾਇਤ ਕੀਤੀ ਗਈ। ਇਸ ਦੌਰਾਨ ਮੋਰਚੇ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਆਪਣੇ ਕਿਸਾਨ ਆਗੂਆਂ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਖਨੌਰੀ ਜਾਂ ਸ਼ੰਭੂ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਬਿਆਨਬਾਜ਼ੀ ਨਾ ਕੀਤੀ ਜਾਵੇ। ਐਸ.ਕੇ.ਐਮ. ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਆਗੂ ਸ਼ੰਭੂ ਤੇ ਖਨੌਰੀ ਬਾਰਡਰ ਵਿਖੇ ਮਤਾ ਲੈ ਕੇ ਜਾਣਗੇ। ਮਤਾ ਲੈ ਕੇ ਜਾਣ ਲਈ 6 ਮੈਂਬਰਾਂ ਦੀ ਇਕ ਕਮੇਟੀ ਬਣਾਈ ਜਾਵੇਗੀ ਤੇ ਉਨ੍ਹਾਂ ਦੇ ਨਾਲ 101 ਮੈਂਬਰਾਂ ਦਾ ਜਥਾ ਜਾਵੇਗਾ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਡਰਾਫ਼ਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਤੇ 26 ਜਨਵਰੀ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ