JALANDHAR WEATHER

ਤਰਨਤਾਰਨ ਵਿਖੇ ਗੋਲੀਆਂ ਮਾਰ ਕੇ ਇਕ ਵਿਅਕਤੀ ਕੀਤਾ ਗੰਭੀਰ ਜ਼ਖ਼ਮੀ

ਤਰਨਤਾਰਨ, 9 ਜਨਵਰੀ (ਹਰਿੰਦਰ ਸਿੰਘ)-ਗੁਰੂ ਕਾ ਖ਼ੂਹ ਚੌਕ ਤਰਨਤਾਰਨ ਵਿਖੇ ਚਾਰ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਇਕ ਵਿਅਕਤੀ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਤਰਨਤਾਰਨ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐਸ.ਪੀ.ਡੀ. ਅਜੈਰਾਜ ਸਿੰਘ, ਡੀ.ਐਸ.ਪੀ. ਕਮਲਮੀਤ ਸਿੰਘ ਮੌਕੇ ’ਤੇ ਪਹੁੰਚ ਗਏ। ਜ਼ਖ਼ਮੀ ਵਿਅਕਤੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਹ ਕਚਹਿਰੀ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਤਾਂ ਰਸਤੇ ਵਿਚ ਹੀ ਮੋਟਰਸਾਈਕਲ ’ਤੇ ਆਏ ਤੋਤਾ, ਵਿਨੈ, ਬੰਤ ਅਤੇ ਮੁਰਾਦਪੁਰਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਉਸ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖ਼ਮੀ ਵਿਅਕਤੀ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ