JALANDHAR WEATHER

ਵਿਜੀਲੈਂਸ ਬਿਊਰੋ ਨੇ ਗਲਾਡਾ ਦੀ ਮਹਿਲਾ ਕਲਰਕ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਲੁਧਿਆਣਾ, 9 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਲੁਧਿਆਣਾ ਵਿਖੇ ਤਾਇਨਾਤ ਕਲਰਕ (ਫਰੰਟ ਡੈਸਕ ਐਗਜ਼ੀਕਿਊਟਿਵ) ਅਨਿਕਸ਼ਾ ਦੇਵੀ ਨੂੰ ਗੂਗਲ ਪੇ ਰਾਹੀਂ 1500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਭਿਜੀਤ ਸਿੰਘ ਵਰਮਾ ਵਾਸੀ ਨਿਊ ਦੀਪ ਨਗਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਅਨਿਕਸ਼ਾ ਦੇਵੀ ਵਾਸੀ ਦਸਮੇਸ਼ ਨਗਰ, ਪਿੰਡ ਇਯਾਲੀ ਖੁਰਦ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ