ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਧੁੰਦ ਦੀ ਵਿਛੀ ਚਿੱਟੀ ਚਾਦਰ, ਵਿਜ਼ੀਬਿਲਟੀ ਹੋਈ ਜ਼ੀਰੋ
ਅਜਨਾਲਾ, (ਅੰਮ੍ਰਿਤਸਰ), 10 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਧੁੰਦ ਦੀ ਚਿੱਟੀ ਚਾਦਰ ਵਿਛੀ ਹੋਈ ਹੈ ਤੇ ਵਿਜ਼ੀਬਿਲਿਟੀ ਬਿਲਕੁਲ ਜ਼ੀਰੋ ਹੋ ਗਈ ਹੈ। ਸੰਘਣੀ ਧੁੰਦ ਕਾਰਨ ਸੜਕੀ ਤੇ ਹਵਾਈ ਆਵਾਜਾਈ ਕਾਫ਼ੀ ਪ੍ਰਭਾਵਿਤ ਹੋ ਰਹੀ ਹੈ। ਸਕੂਲਾਂ ਕਾਲਜਾਂ ਵਿਚ ਜਾਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਸਰਕਾਰੀ ਨੌਕਰੀਆਂ ਅਤੇ ਘਰੇਲੂ ਕੰਮਾਂ ਲਈ ਘਰਾਂ ਤੋਂ ਬਾਹਰ ਨਿਕਲਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਵਾਹਨਾਂ ਦੀ ਰਫ਼ਤਾਰ ਇਕਦਮ ਢਿੱਲੀ ਹੋ ਗਈ ਹੈ ਤੇ ਲੋਕ ਆਪਣੇ ਵਹੀਕਲਾਂ ਦੀਆਂ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਨੂੰ ਅੱਗੇ ਵੱਧ ਰਹੇ ਹਨ।