JALANDHAR WEATHER

ਧੁੰਦ ਕਾਰਨ ਵਾਪਰਿਆ ਹਾਦਸਾ, ਪੁਲ ਤੋਂ ਲਟਕੀ ਬੱਸ

ਫਿਲੌਰ, (ਜਲੰਧਰ), 10 ਜਨਵਰੀ- ਅੱਜ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ, ਜਿਸ ’ਚ ਦੋ ਬੱਸਾਂ ਹਾਦਸੇ ਦਾ ਸ਼ਿਕਾਰ ਹੋ ਗਈਆਂ ਤੇ ਕੁਝ ਹੋਰ ਵਾਹਨ ਵੀ ਨੁਕਸਾਨੇ ਗਏ। ਇਹ ਹਾਦਸਾ ਫਿਲੌਰ ਨੈਸ਼ਨਲ ਹਾਈਵੇਅ ’ਤੇ ਵਾਪਰਿਆ ਹੈ। ਇਸ ਹਾਦਸੇ ਵਿਚ ਫਿਲਹਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ ਪਰ ਕੁਝ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਯੂ.ਪੀ. ਦੀ ਬੱਸ ਜਿਥੇ ਪੁਲ ਤੋਂ ਲਟਕ ਗਈ ਉਥੇ ਹੀ ਦੂਸਰੀ ਬੱਸ ਦੇ ਪਰਖਚੇ ਉੱਡ ਗਏ। ਇਕ ਬੱਸ ਦਾ ਡਰਾਈਵਰ ਵੀ ਮੌਕੇ ’ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵਲੋਂ ਮੌਕੇ ’ਤੇ ਪੁੱਜ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਕਾਰਨ ਸੜਕ ਦੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ