ਕੁੰਦਨ ਗੋਗੀਆ ਨਗਰ ਨਿਗਮ ਪਟਿਆਲਾ ਦੇ ਬਣੇ ਮੇਅਰ
ਪਟਿਆਲਾ, 10 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਨੂੰ ਕੁੰਦਨ ਗੋਗੀਆ ਸੱਤਵੇਂ ਮੇਅਰ ਵਜੋਂ ਮਿਲੇ ਹਨ। ਇਸੇ ਤਰ੍ਹਾਂ ਅੱਜ ਸੀਨੀਅਰ ਡਿਪਟੀ ਮੇਅਰ ਵਜੋਂ ਹਰਿੰਦਰ ਕੋਹਲੀ ਅਤੇ ਡਿਪਟੀ ਮੇਅਰ ਵਜੋਂ ਜਗਦੀਸ਼ ਸਿੰਘ ਜੱਗਾ ਦੀ ਚੋਣ ਕਰ ਲਈ ਗਈ ਹੈ। ਅੱਜ ਸ਼ਹਿਰ ਦੇ ਲੁਧਿਆਣਾਵੀ ਹਾਲ ਵਿਚ ਹੋਏ ਸਹੁੰ ਚੁੱਕ ਸਮਾਗਮ ਤੋਂ ਬਾਅਦ ਇਹ ਐਲਾਨ ਕਰ ਦਿੱਤਾ ਗਿਆ ਹੈ। ਸਹੁੰ ਚੁਕਾਉਣ ਲਈ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਪਹੁੰਚੇ ਹੋਏ ਸਨ। ਇਸ ਮੌਕੇ ਅਮਨ ਅਰੋੜਾ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ , ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਪਹੁੰਚੇ ਹੋਏ ਹਨ।