JALANDHAR WEATHER

ਵੀਨਾ ਰਾਣੀ ਨਗਰ ਪੰਚਾਇਤ ਸਰਦੂਲਗੜ੍ਹ ਦੀ ਪ੍ਰਧਾਨ ਬਣੀ

 ਸਰਦੂਲਗੜ੍ਹ (ਮਾਨਸਾ) 10 ਜਨਵਰੀ (ਜੀਐਮ ਅਰੋੜਾ) - ਅੱਜ ਨਗਰ ਪੰਚਾਇਤ ਸਰਦੂਲਗੜ੍ਹ ਵਿਖੇ ਉਪ ਮੰਡਲ ਮੈਜਿਸਟਰੇਟ ਦੀ ਨਿਗਰਾਨੀ ਹੇਠ 15 ਨਵੇਂ ਚੁਣੇ ਗਏ ਨਗਰ ਪੰਚਾਇਤ ਮੈਂਬਰਾਂ ਦੀ ਇਕ ਮੀਟਿੰਗ ਹੋਈ, ਜਿਸ ਦੌਰਾਨ ਚੁਣੇ ਗਏ ਮੈਂਬਰਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਸਰਬ ਸੰਮਤੀ ਨਾਲ ਵੀਨਾ ਰਾਣੀ ਪਤਨੀ ਪ੍ਰੇਮ ਕੁਮਾਰ ਗਰਗ ਨੂੰ ਪ੍ਰਧਾਨ ਚੁਣ ਲਿਆ । ਨਾਲ ਹੀ ਸੁਖਜੀਤ ਸਿੰਘ ਬੱਬਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ । ਪ੍ਰਧਾਨ ਚੁਣੀ ਗਈ ਵੀਨਾ ਰਾਣੀ ਨੇ ਸਾਰੇ ਮੈਂਬਰਾਂ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਦਿਨ ਰਾਤ ਇਕ ਕਰ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ