ਕਮੇਟੀਆ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਵਿਚ ਚੱਲੀ ਗੋਲੀ ਚ ਇਕ ਦੀ ਮੌਤ
ਅੰਮ੍ਰਿਤਸਰ ,10 ਜਨਵਰੀ ( ਰੇਸ਼ਮ ਸਿੰਘ) -ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਵਿਖੇ ਕਮੇਟੀਆ ਦੀ ਹੋਈ ਬੋਲੀ ਤੋਂ ਲੜਾਈ ਦੌਰਾਨ ਚੱਲੀ ਗੋਲੀ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਜਾਣਕਾਰੀ ਦਿੰਦਿਆ ਮੌਕੇ 'ਤੇ ਪਹੁੰਚੇ ਥਾਣਾ ਬੀ ਡਵੀਜ਼ਨ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਇਸ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਰਾਜਾ ਵਾਸੀ ਸ਼ਰੀਫਪੁਰਾ ਅੰਮ੍ਰਿਤਸਰ ਵਜੋਂ ਹੋਈ ਹੈ।