JALANDHAR WEATHER

11 ਜਨਵਰੀ ਤੋਂ ਹਿਮਾਚਲ ਵਿਚ ਬਦਲੇਗਾ ਮੌਸਮ

ਧਰਮਸ਼ਾਲਾ, 10 ਜਨਵਰੀ - ਹਿਮਾਚਲ ਪ੍ਰਦੇਸ਼ ਵਿਚ 11 ਅਤੇ 12 ਜਨਵਰੀ ਨੂੰ ਮੌਸਮ ਵਿਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਦੋ ਦਿਨਾਂ ਵਿਚ ਸੂਬੇ ਦੇ ਕਈ ਹਿੱਸਿਆਂ ਵਿਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਇਸ ਕਾਰਨ ਸੂਬੇ ਦੇ ਪਹਾੜੀ ਇਲਾਕਿਆਂ ਵਿਚ ਠੰਢ ਵਧਣ ਦੀ ਸੰਭਾਵਨਾ ਹੈ। ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਨੌਰ, ਲਾਹੌਲ ਸਪਿਤੀ, ਕੁੱਲੂ ਅਤੇ ਸ਼ਿਮਲਾ ਦੇ ਉੱਚੇ ਇਲਾਕਿਆਂ ਵਿਚ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ, ਜਿਸ ਕਾਰਨ ਸੜਕਾਂ 'ਤੇ ਯਾਤਰਾ ਕਰਨ ਵਿਚ ਮੁਸ਼ਕਲਾਂ ਆ ਸਕਦੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ