ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਕੌਂਸਲਰ ਪਤੀ ਵਾਲ-ਵਾਲ ਬਚਿਆ
ਲੁਧਿਆਣਾ ,13 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਿਦਵਾਈ ਨਗਰ ਵਿਚ ਅੱਜ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਕੌਂਸਲਰ ਪਤੀ ਵਾਲ-ਵਾਲ ਬਚ ਗਿਆ , ਪਰ ਗੋਲੀ ਲੱਗਣ ਕਾਰਨ ਕਾਰ ਦਾ ਸ਼ੀਸ਼ਾ ਟੁੱਟ ਗਿਆ । ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਅਤੇ ਵਾਰਡ ਨੰਬਰ 75 ਤੋਂ ਕੌਂਸਲਰ ਸਿਮਰਨ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਰਾਜੂ ਬਾਬਾ ਨੇ ਦੱਸਿਆ ਕਿ ਅੱਜ ਸ਼ਾਮ ਉਹ ਆਪਣੇ ਘਰ ਤੋਂ ਬਾਹਰ ਨਿਕਲ ਰਹੇ ਸਨ ਕਿ ਇਸ ਦੌਰਾਨ ਕੁਝ ਨੌਜਵਾਨਾਂ ਵਲੋਂ ਉੱਥੇ ਗੋਲੀਆਂ ਚਲਾਣੀਆਂ ਸ਼ੁਰੂ ਕਰ ਦਿੱਤੀਆਂ । ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।