ਦੇਸ਼ ਵਿਚ ਮੈਟਾਪਨਿਊਮੋਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 18
ਨਵੀਂ ਦਿੱਲੀ, 14 ਜਨਵਰੀ- ਦੇਸ਼ ਵਿਚ ਕੋਰੋਨਾਵਾਇਰਸ ਵਰਗੇ ਮਨੁੱਖੀ ਮੈਟਾਪਨਿਊਮੋਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 18 ਤੱਕ ਪਹੁੰਚ ਗਈ ਹੈ। ਬੀਤੇ ਦਿਨ ਪੁਡੂਚੇਰੀ ਵਿਚ ਇਕ ਹੋਰ ਬੱਚੇ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਸ ਤੋਂ ਪਹਿਲਾਂ, 3 ਅਤੇ 5 ਸਾਲ ਦੀ ਉਮਰ ਦੇ ਦੋ ਬੱਚੇ ਪਾਜ਼ੀਟਿਵ ਪਾਏ ਗਏ ਸਨ। ਦੇਸ਼ ਵਿੱਚ ਸਭ ਤੋਂ ਵੱਧ 4 ਮਾਮਲੇ ਗੁਜਰਾਤ ਵਿਚ ਹਨ। ਮਹਾਰਾਸ਼ਟਰ ਵਿਚ 3, ਕਰਨਾਟਕ ਅਤੇ ਤਾਮਿਲਨਾਡੂ ਵਿਚ 2-2, ਅਤੇ ਯੂ.ਪੀ., ਰਾਜਸਥਾਨ, ਅਸਾਮ ਅਤੇ ਬੰਗਾਲ ਵਿਚ 1-1 ਕੇਸ ਸਾਹਮਣੇ ਆਇਆ ਹੈ। ਹੁਣ ਰਾਜਾਂ ਨੇ ਵੀ ਇਨ੍ਹਾਂ ਮਾਮਲਿਆਂ ਵਿਚ ਵਾਧੇ ਕਾਰਨ ਚੌਕਸੀ ਵਧਾ ਦਿੱਤੀ ਹੈ। ਪੰਜਾਬ ਵਿਚ, ਬਜ਼ੁਰਗਾਂ ਅਤੇ ਬੱਚਿਆਂ ਨੂੰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।