ਜਲੰਧਰ ਐਨਕਾਊਂਟਰ ਸੰਬੰਧੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦਾ ਬਿਆਨ ਆਇਆ ਸਾਹਮਣੇ
ਜਲੰਧਰ, 15 ਜਨਵਰੀ- ਜਲੰਧਰ ਵਿਚ ਹੋਏ ਐਨਕਾਊਂਟਰ ਸੰਬੰਧੀ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਨੇ ਇਕ ਮੁਕਾਬਲੇ ਵਿਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੋਲਡੀ ਬਰਾੜ ਦੇ ਸੰਪਰਕ ਵਿਚ ਸਨ। ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ’ਤੇ, ਉਨ੍ਹਾਂ ਦੀ ਟੀਮ ਨੇ ਦੋਸ਼ੀ ਦਾ 4 ਕਿਲੋਮੀਟਰ ਤੱਕ ਪਿੱਛਾ ਕੀਤਾ। ਇਕ ਮੁਲਜ਼ਮ ਕਪੂਰਥਲਾ ਦਾ ਰਹਿਣ ਵਾਲਾ ਹੈ ਅਤੇ ਦੂਜਾ ਜੰਡਿਆਲਾ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਖਿਲਾਫ਼ ਕਤਲ ਅਤੇ ਹੋਰ ਮਾਮਲਿਆਂ ਵਿਚ 6 ਤੋਂ ਵੱਧ ਮਾਮਲੇ ਦਰਜ ਹਨ। ਗੋਲਡੀ ਬਰਾੜ ਨਾਲ ਸਿੱਧਾ ਸੰਪਰਕ ਹੋਣ ਕਰਕੇ ਮੁਲਜ਼ਮ ਫਿਰੌਤੀ ਮੰਗਦੇ ਸਨ। ਇਕ ਦੋਸ਼ੀ 10 ਮਹੀਨੇ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਦੂਜਾ 6 ਮਹੀਨੇ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਲੋਂ 5 ਤੋਂ 6 ਗੋਲੀਆਂ ਚਲਾਈਆਂ ਗਈਆਂ ਜਦੋਂ ਕਿ ਪੁਲਿਸ ਵਲੋਂ 7 ਤੋਂ 8 ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਇਕ ਹੋਰ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।