JALANDHAR WEATHER

ਔਰਤ ਦਾ ਕਿਰਚਾਂ ਮਾਰ ਕੇ ਕਤਲ

ਗੁਰਦਾਸਪੁਰ, 15 ਜਨਵਰੀ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਨਵਾਂ ਪਿੰਡ ਬਹਾਦਰ ਵਿਖੇ ਮਾਮੂਲੀ ਜਿਹੀ ਤਕਰਾਰ ਨੂੰ ਲੈ ਕੇ ਪ੍ਰਵਾਸੀ ਭਾਰਤੀ ਇਕ ਵਿਅਕਤੀ ਵਲੋਂ ਆਪਣੇ ਸ਼ਰੀਕੇ ’ਚੋਂ ਇਕ ਔਰਤ ਦੇ ਢਿੱਡ ’ਚ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੇ ਲੜਕੇ ਹਰਮਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਗੁਆਂਢੀਆਂ ਦੇ ਘਰੋਂ ਲੋਹੜੀ ਮਨਾ ਕੇ ਵਾਪਸ ਆ ਰਹੇ ਸਨ ਕਿ ਰਸਤੇ ਵਿਚ ਪਹਿਲਾਂ ਤੋਂ ਖੜ੍ਹੇ ਦੋਸ਼ੀ ਨਰਿੰਜਨ ਸਿੰਘ ਪੁੱਤਰ ਚਰਨ ਸਿੰਘ ਸਾਨੂੰ ਗਾਲੀ ਗਲੋਚ ਕਰਨ ਲੱਗ ਪਿਆ ਅਤੇ ਉਸ ਨੇ ਮੇਰੀ ਮਾਤਾ ਸÇਲੰਦਰ ਕੌਰ (55) ਨੂੰ ਦੇਖਦੇ ਹੀ ਉਨ੍ਹਾਂ ਦੇ ਕਿਰਚਾਂ ਮਾਰ ਦਿੱਤੀਆਂ ਅਤੇ ਜ਼ਖ਼ਮੀ ਹਾਲਤ ’ਚ ਉਨ੍ਹਾਂ ਆਪਣੀ ਮਾਤਾ ਨੂੰ ਗੁਰਦਾਸਪੁਰ ਨਿੱਜੀ ਹਸਪਤਾਲ ਲਿਆਂਦਾ, ਜਿੱਥੇ ਸਵੇਰੇ ਤੜਕੇ ਉਨ੍ਹਾਂ ਦੀ ਮੌਤ ਹੋ ਗਈ। ਦੋਸ਼ੀ ਰਾਤ ਸਮੇਂ ਤੋਂ ਫ਼ਰਾਰ ਹੋ ਗਿਆ ਹੈ, ਜਦੋਂ ਕਿ ਸ਼ਾਲਾ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ