JALANDHAR WEATHER

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਵੇ-ਬਾਬਾ ਬਲਬੀਰ ਸਿੰਘ

ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਮੇਲੇ ਮੌਕੇ ਅੱਜ ਨਿਹੰਗ ਜਥੇਬੰਦੀਆਂ ਵਲੋਂ ਮਹੱਲਾ ਕੱਢਣ ਦੀ ਸ਼ੁਰੂਆਤ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਕਰੀਬ 50 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਹਨ, ਪਰ ਕੇਂਦਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ। ਉਨ੍ਹਾਂ ਚਿਤਾਵਨੀ ਦੇ ਰੂਪ ਵਿਚ ਕਿਹਾ ਕਿ ਸਰਕਾਰ ਇਸ ਅੰਦੋਲਨ ਨੂੰ ਅਣਗੌਲਿਆ ਨਾ ਕਰੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ