ਸੁਪਰੀਮ ਕੋਰਟ ਨੇ ਰੱਦ ਕੀਤੀ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਅਰਜ਼ੀ
ਚੰਡੀਗੜ੍ਹ, 15 ਜਨਵਰੀ- ਸੁਖਪਾਲ ਸਿੰਘ ਖਹਿਰਾ ਨੇ ਇਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਮਾਨਯੋਗ ਸੁਪਰੀਮ ਕੋਰਟ ਨੇ ਮੇਰੀ ਜ਼ਮਾਨਤ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਈ.ਡੀ. ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜੋ ਜ਼ਮਾਨਤ 2022 ਵਿਚ ਹਾਈਕੋਰਟ ਵਲੋਂ ਮੇਰੇ ਵਿਰੁੱਧ ਸਿਆਸੀ ਬਦਲਾਖ਼ੋਰੀ ਤੋਂ ਪ੍ਰੇਰਿਤ ਕੇਸ ਵਿਚ ਦਿੱਤੀ ਗਈ ਸੀ।