ਨਸ਼ੇ ਦੀ ਵਧ ਮਾਤਰਾ ਲੈਣ ਨਾਲ ਵਿਅਕਤੀ ਦੀ ਮੌਤ
ਮਮਦੋਟ/ਫਿਰੋਜ਼ਪੁਰ, 15 ਜਨਵਰੀ (ਸੁਖਦੇਵ ਸਿੰਘ ਸੰਗਮ)-ਪਿੰਡ ਲੱਖੋ ਕਿ ਬਹਿਰਾਮ ਵਿਖੇ ਤਿੰਨ ਬੇਟੀਆਂ ਦੇ ਬਾਪ ਇਕ ਵਿਅਕਤੀ ਦੀ ਨਸ਼ੇ ਕਾਰਨ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਬਲਦੇਵ ਸਿੰਘ (35) ਜੋ ਕਿ ਪਿਛਲੇ ਕੁਝ ਸਮੇਂ ਤੋਂ ਨਸ਼ਾ ਕਰਦਾ ਆ ਰਿਹਾ ਸੀ ਤੇ ਬੀਤੇ ਦਿਨ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸ ਦੀ ਤਬੀਅਤ ਖਰਾਬ ਹੋ ਗਈ ਪਰ ਜ਼ੇਰੇ ਇਲਾਜ ਉਸ ਦੀ ਮੌਤ ਹੋ ਗਈ।