ਗਣਤੰਤਰ ਦਿਵਸ ’ਤੇ ਕਿਸਾਨ ਕੱਢਣਗੇ ਟਰੈਕਟਰ ਮਾਰਚ
ਲੁਧਿਆਣਾ, 15 ਜਨਵਰੀ (ਜਸਵਿੰਦਰ ਸਿੰਘ)-ਇਕ ਪਾਸੇ ਜਿਥੇ ਸੂਬੇ ਅੰਦਰ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀ ਪੱਬਾਂ ਭਾਰ ਹੋਏ ਹਨ, ਉਥੇ ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 26 ਜਨਵਰੀ ਗਣਤੰਤਰ ਦਿਵਸ ਮੌਕੇ ਵਿਸ਼ਾਲ ਟਰੈਕਟਰ ਮਾਰਚ ਕੱਢਣ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨੂੰ ਲੈ ਕੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਹੱਥ-ਪੈਰ ਹੁਣ ਤੋਂ ਫੁੱਲਣੇ ਸ਼ੁਰੂ ਹੋ ਗਏ ਹਨ।