ਸੰਯੁਕਤ ਕਿਸਾਨ ਮੋਰਚੇ ਦੀ ਲੁਧਿਆਣਾ ਵਿਖੇ ਹੋਈ ਪ੍ਰੈੱਸ ਕਾਨਫਰੰਸ
ਲੁਧਿਆਣਾ, 15 ਜਨਵਰੀ (ਰੂਪੇਸ਼ ਕੁਮਾਰ)-ਲੁਧਿਆਣਾ ਦੇ ਬੱਸ ਸਟੈਂਡ ਨਜ਼ਦੀਕ ਸਥਿਤ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਕਿਸਾਨ ਮੋਰਚੇ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਤੋਂ ਬਾਅਦ ਕਿਸਾਨ ਮੋਰਚੇ ਵਲੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 26 ਜਨਵਰੀ ਨੂੰ ਉਹ ਦੇਸ਼ ਭਰ ਵਿਖੇ ਟਰੈਕਟਰ ਮਾਰਚ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਨੂੰ ਬਿਲਕੁਲ ਹੀ ਤਿਆਰ ਨਹੀਂ।