ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਕਪੂਰਥਲਾ, 15 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪੀ.ਸੀ.ਆਰ. ਦੇ ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਗੁਰਸ਼ਰਨ ਸਿੰਘ ਨੇ ਦੱਸਿਆ ਕਿ ਪੀ.ਸੀ.ਆਰ. ਵਿਚ ਤਾਇਨਾਤ ਏ.ਐਸ.ਆਈ. ਭੁਪਿੰਦਰ ਸਿੰਘ ਭਿੰਦਾ ਜੋ ਕਿ ਸਿਟੀ ਥਾਣਾ ਦੇ ਕੁਆਰਟਰ ਨੰਬਰ 33 ਵਿਚ ਰਹਿੰਦੇ ਸਨ, ਡਿਊਟੀ ਦੌਰਾਨ ਸਵੇਰੇ ਆਪਣੇ ਘਰ ਕੋਈ ਕੰਮ ਆਇਆ, ਜਿਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਨ੍ਹਾਂ ਦੀ ਪਤਨੀ ਜਸਬੀਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।