ਕਿਸਾਨੀ ਅੰਦੋਲਨ ਸੰਬੰਧੀ ਅੱਜ ਸੁਪਰੀਮ ਕੋਰਟ ’ਚ ਹੋਵੇਗੀ ਸੁਣਵਾਈ
ਨਵੀਂ ਦਿੱਲੀ, 22 ਜਨਵਰੀ- ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ 13 ਫਰਵਰੀ, 2024 ਤੋਂ ਚੱਲ ਰਹੇ ਕਿਸਾਨ ਅੰਦੋਲਨ ਦੇ ਮਾਮਲੇ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਿਚ ਹੋਵੇਗੀ। ਇਸ ਦੌਰਾਨ, ਪੰਜਾਬ ਸਰਕਾਰ ਵਲੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਰਿਪੋਰਟ ਵੀ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਡੱਲੇਵਾਲ ਨੂੰ ਅੱਜ ਵਰਤ ਦੇ 58ਵੇਂ ਦਿਨ ਟਰਾਲੀ ਤੋਂ ਬਾਹਰ ਲਿਆਂਦਾ ਜਾਵੇਗਾ ਤੇ ਸਟੇਜ ਦੇ ਨੇੜੇ ਬਣਾਈ ਜਾ ਰਹੀ ਟਰਾਲੀ/ਕਮਰੇ ਵਿਚ ਤਬਦੀਲ ਕੀਤਾ ਜਾਵੇਗਾ।