ਅਕਾਲੀ ਦਲ ਦੇ ਐਸ.ਜੀ.ਪੀ.ਸੀ. ਮੈਂਬਰਾਂ ਦੀ ਅੱਜ ਹੋਵੇਗੀ ਮੀਟਿੰਗ
ਚੰਡੀਗੜ੍ਹ, 22 ਜਨਵਰੀ- ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਸਾਰੇ ਐਸ.ਜੀ.ਪੀ.ਸੀ. ਮੈਂਬਰਾਂ ਦੀ ਅੱਜ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਮੀਟਿੰਗ ਹੋਵੇਗੀ। ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਸ ਵਿਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਸੂਚੀਆਂ ਸੰਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮੀਟਿੰਗ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਭੂੰਦੜ ਵਲੋਂ ਕੀਤੀ ਜਾਵੇਗੀ ਤੇ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਮੁਖੀ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹਿਣਗੇ। ਇਸ ਮੀਟਿੰਗ ਸੰਬੰਧੀ ਬੀਤੇ ਦਿਨੀਂ ਡਾ. ਦਲਜੀਤ ਸਿੰਘ ਚੀਮਾ ਵਲੋਂ ਪੱਤਰ ਜਾਰੀ ਕਰ ਜਾਣਕਾਰੀ ਦਿੱਤੀ ਗਈ ਸੀ।