ਪ੍ਰਧਾਨ ਮੰਤਰੀ ਨੇ ਦਿੱਲੀ ਭਾਜਪਾ ਵਰਕਰਾਂ ਨਾਲ ਕੀਤੀ ਗੱਲਬਾਤ
ਨਵੀਂ ਦਿੱਲੀ, 22 ਜਨਵਰੀ- ਦਿੱਲੀ ਚੋਣਾਂ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਮੱਧ ਵਰਗ ਨੂੰ ਭਾਰਤੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਮੰਨਦੀ ਹੈ। ਮੱਧ ਵਰਗ ਦੀਆਂ ਇੱਛਾਵਾਂ ਨੂੰ ਸਮਝਦੇ ਹੋਏ, ਅਸੀਂ ਦੇਸ਼ ਵਿਚ ਸਾਰੀਆਂ ਆਧੁਨਿਕ ਸਹੂਲਤਾਂ ਬਣਾ ਰਹੇ ਹਾਂ ਪਰ ਦਿੱਲੀ ਵਿਚ ‘ਆਪਦਾ’ ਨੇ ਦਿੱਲੀ ਦੇ ਲੋਕਾਂ ਨੂੰ ਸਿਰਫ਼ ਮੁਸੀਬਤਾਂ ਦਿੱਤੀਆਂ ਹਨ। ਅਸੀਂ ‘ਆਪਦਾ’ ਦੇ ਲੋਕਾਂ ਨੂੰ ਦਿੱਲੀ ਵਿਚ ਮੁਫ਼ਤ ਸਿਹਤ ਸੰਭਾਲ ਲਈ ਆਯੁਸ਼ਮਾਨ ਭਾਰਤ ਯੋਜਨਾ ਲਾਗੂ ਕਰਨ ਦੀ ਬੇਨਤੀ ਕੀਤੀ ਹੈ ਪਰ ਉਹ ਇਸ ਨੂੰ ਲਾਗੂ ਨਹੀਂ ਕਰਨਾ ਚਾਹੁੰਦੇ। ਮੈਂ ਦਿੱਲੀ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਸ ਯੋਜਨਾ ਦੇ ਬਹੁਤ ਸਾਰੇ ਫਾਇਦੇ ਹਨ। ਪਰ ‘ਆਪਦਾ’ ਦੇ ਲੋਕਾਂ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿਚ ਰੁਕਾਵਟਾਂ ਪੈਦਾ ਕੀਤੀਆਂ ਹਨ।