ਰਾਸ਼ਟਰੀ ਸਿਹਤ ਮਿਸ਼ਨ ਅਗਲੇ ਪੰਜ ਸਾਲਾਂ ਲਈ ਜਾਰੀ ਰਹੇਗਾ - ਕੇਂਦਰੀ ਮੰਤਰੀ ਪਿਊਸ਼ ਗੋਇਲ
ਨਵੀਂ ਦਿੱਲੀ, 22 ਜਨਵਰੀ-ਕੈਬਨਿਟ ਦੇ ਫੈਸਲਿਆਂ ਦਾ ਐਲਾਨ ਕਰਦੇ ਹੋਏ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਰਾਸ਼ਟਰੀ ਸਿਹਤ ਮਿਸ਼ਨ ਅਗਲੇ ਪੰਜ ਸਾਲਾਂ ਲਈ ਜਾਰੀ ਰਹੇਗਾ। ਪਿਊਸ਼ ਗੋਇਲ ਨੇ ਕਿਹਾ ਕਿ ਕੈਬਨਿਟ ਨੇ ਕੱਚੇ ਜੂਟ ਲਈ 5,650 ਰੁਪਏ ਪ੍ਰਤੀ ਕੁਇੰਟਲ (ਮਾਰਕੀਟਿੰਗ ਸੀਜ਼ਨ 2025-26 ਲਈ) ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ।