ਪਾਕਿਸਤਾਨ ਤੋਂ ਮੰਗਵਾਏ ਅਸਲੇ ਸਮੇਤ ਇਕ ਨੌਜਵਾਨ ਕਾਬੂ
ਅਟਾਰੀ, (ਅੰਮ੍ਰਿਤਸਰ) 22 ਜਨਵਰੀ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਗੁਆਂਢੀ ਮੁਲਕ ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਡਰੋਨ ਰਾਹੀਂ ਭਾਰੀ ਅਸਲਾ ਮੰਗਵਾਉਣ ਵਾਲੇ ਭਾਰਤੀ ਪੰਜਾਬ ਦੇ ਸਰਹੱਦੀ ਪਿੰਡ ਦੇ ਇਕ ਨੌਜਵਾਨ ਨੂੰ ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਨੇ ਗਿ੍ਰਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਅੰਮ੍ਰਿਤਸਰ ਦਿਹਾਤੀ ਵਲੋਂ ਭਾਰੀ ਅਸਲੇ ਸਮੇਤ ਗਿ੍ਰਫ਼ਤਾਰ ਕੀਤਾ ਗਿਆ। ਨੌਜਵਾਨ ਸਰਹੱਦੀ ਪਿੰਡ ਭੂਸੇ ਦਾ ਵਸਨੀਕ ਹੈ। ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਵਲੋਂ ਹੁਣ ਤੋਂ ਕੁਝ ਸਮਾਂ ਬਾਅਦ ਇਸ ਸੰਬੰਧੀ ਮੁੱਖ ਦਫ਼ਤਰ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ।