ਥਾਣਾ ਗੜ੍ਹਸ਼ੰਕਰ ਦਾ ਸਿਪਾਹੀ ਵਿਜੀਲੈਂਸ ਬਿਊਰੋ ਵਲੋਂ 30 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ 'ਚ ਗ੍ਰਿਫਤਾਰ, ਸਾਥੀ ਫਰਾਰ
ਗੜ੍ਹਸ਼ੰਕਰ (ਹੁਸ਼ਿਆਰਪੁਰ), 22 ਜਨਵਰੀ (ਧਾਲੀਵਾਲ)-ਵਿਜੀਲੈਂਸ ਬਿਊਰੋ ਵਲੋਂ ਮੰਗਲਵਾਰ ਨੂੰ ਥਾਣਾ ਗੜ੍ਹਸ਼ੰਕਰ ’ਚ ਕੀਤੀ ਰੇਡ ਦੇ ਮਾਮਲੇ ’ਚ ਸਿਪਾਹੀ ਨੂੰ 30 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ ਤੇ ਥਾਣਾ ਗੜ੍ਹਸ਼ੰਕਰ ਦੇ ਐੱਸ.ਐੱਚ.ਓ. ਮੱਲ੍ਹੀ ਦਾ ਗ੍ਰਿਫਤਾਰੀ ਤੋਂ ਬਚਣ ਲਈ ਮੌਕੇ ਤੋਂ ਫਰਾਰ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਰੂਪਨਗਰ ਦੀ ਨੰਗਲ ਸਬ-ਡਵੀਜ਼ਨ ਦੀ ਵਸਨੀਕ ਹਰਦੀਪ ਕੌਰ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।