JALANDHAR WEATHER

ਭੇਤਭਰੀ ਹਾਲਤ 'ਚ ਇਕ ਵਿਅਕਤੀ ਦੀ ਮਿਲੀ ਲਾਸ਼

ਗੁਰੂਹਰਸਹਾਏ (ਫਿਰੋਜ਼ਪੁਰ), 22 ਜਨਵਰੀ (ਕਪਿਲ ਕੰਧਾਰੀ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੂੰ ਗੁੱਦੜਢੰਡੀ ਰੋਡ ਉਤੇ ਭੇਤਭਰੇ ਹਾਲਾਤ ਵਿਚ ਇਕ 65 ਸਾਲਾ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਗੁੱਦੜਢੰਡੀ ਰੋਡ ਉਤੇ ਇਕ ਵਿਅਕਤੀ ਦੀ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ ਅਤੇ ਪਰਿਵਾਰਕ ਮੈਂਬਰ ਵੀ ਮੌਕੇ ਉਤੇ ਪਹੁੰਚ ਗਏ। ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਸਾਰਾ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਦਿੱਤਾ ਗਿਆ ਹੈ ਤੇ ਉਹ ਇਸ ਵਿਅਕਤੀ ਦੀ ਮੌਤ ਦੇ ਕਾਰਨ ਦਾ ਪਤਾ ਲਗਾ ਰਹੇ ਹਨ ਕਿ ਇਸ ਵਿਅਕਤੀ ਦੀ ਮੌਤ ਕਿਵੇਂ ਹੋਈ। ਉਨ੍ਹਾਂ ਦੱਸਿਆ ਕਿ ਵਿਅਕਤੀ ਦੇ ਪਛਾਣ ਇਕਬਾਲ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਬੋਗੀ ਵਾਲਾ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ