ਮਹਾਰਾਸ਼ਟਰ ਦੇ ਰਾਜਪਾਲ ਵਲੋਂ ਜਲਗਾਓਂ ਹਾਦਸੇ 'ਤੇ ਸੰਵੇਦਨਾ ਪ੍ਰਗਟ
ਮਹਾਰਾਸ਼ਟਰ, 22 ਜਨਵਰੀ-ਇਥੋਂ ਦੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਨਨ ਨੇ ਟਵੀਟ ਕੀਤਾ ਕਿ ਜਲਗਾਓਂ ਨੇੜੇ ਰੇਲਗੱਡੀ ਦੀ ਲਪੇਟ ਵਿਚ ਆਉਣ ਤੋਂ ਬਾਅਦ ਕੁਝ ਯਾਤਰੀਆਂ ਦੀ ਬਦਕਿਸਮਤੀ ਨਾਲ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਆਪਣੀ ਜਾਨ ਗੁਆਉਣ ਵਾਲੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।