ਗ੍ਰਹਿ ਮੰਤਰੀ ਵਲੋਂ ਜਲਗਾਓਂ ਰੇਲ ਹਾਦਸੇ 'ਤੇ ਜਤਾਇਆ ਦੁੱਖ
ਨਵੀਂ ਦਿੱਲੀ, 22 ਜਨਵਰੀ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਮਹਾਰਾਸ਼ਟਰ ਦੇ ਜਲਗਾਓਂ ਵਿਚ ਹੋਇਆ ਰੇਲ ਹਾਦਸਾ ਬਹੁਤ ਦੁਖਦਾਈ ਹੈ। ਮੈਂ ਇਸ ਸਬੰਧ ਵਿਚ ਮੁੱਖ ਮੰਤਰੀ ਦੇਵ ਫੜਨਵੀਸ ਨਾਲ ਗੱਲ ਕੀਤੀ ਅਤੇ ਹਾਦਸੇ ਬਾਰੇ ਜਾਣਕਾਰੀ ਲਈ। ਸਥਾਨਕ ਪ੍ਰਸ਼ਾਸਨ ਜ਼ਖਮੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਿਹਾ ਹੈ। ਮੈਂ ਇਸ ਹਾਦਸੇ ਵਿਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।