ਜਲਗਾਓਂ ਰੇਲ ਹਾਦਸਾ: ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 12 ਹੋਈ
ਮੁੰਬਈ, 22 ਜਨਵਰੀ - ਮਹਾਰਾਸ਼ਟਰ ਦੇ ਜਲਗਾਓਂ ਵਿਚ ਪੁਸ਼ਪਕ ਐਕਸਪ੍ਰੈਸ ਦੇ ਕਈ ਯਾਤਰੀ ਕਰਨਾਟਕ ਐਕਸਪ੍ਰੈਸ ਦੀ ਲਪੇਟ ਵਿਚ ਆ ਗਏ। ਯਾਤਰੀ ਆਪਣੇ ਡੱਬਿਆਂ ਦੇ ਬਾਹਰ ਖੜ੍ਹੇ ਸਨ ਅਤੇ ਉਨ੍ਹਾਂ ਨੂੰ ਸ਼ੱਕ ਸੀ ਕਿ ਰੇਲਗੱਡੀ ਵਿਚ ਅੱਗ ਲੱਗ ਗਈ ਹੈ ਅਤੇ ਫਿਰ ਉਹ ਕਰਨਾਟਕ ਐਕਸਪ੍ਰੈਸ ਦੀ ਲਪੇਟ ਵਿਚ ਆ ਗਏ। ਜਲਗਾਓਂ ਦੇ ਐਸ.ਪੀ. ਨੇ ਦੱਸਿਆ ਕਿ ਹਾਦਸੇ ਵਿਚ 12 ਲੋਕਾਂ ਦੀ ਮੌਤ ਹੋ ਗਈ ਹੈ।