ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਜੈਨਪੁਰ ਅਤੇ ਨਰਿੰਦਰ ਸਿੰਘ ਜੈਨਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਦਲੀਪ ਸਿੰਘ ਸਾਬਕਾ ਸਰਪੰਚ ਜੈਨਪੁਰ ਅੱਜ ਸ਼ਾਮ ਸਵਰਗਵਾਸ ਹੋ ਗਏ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਾਬਕਾ ਸਰਪੰਚ ਦਲੀਪ ਸਿੰਘ ਦਾ ਅੰਤਿਮ ਸੰਸਕਾਰ ਵੀਰਵਾਰ 12 ਵਜੇ ਹੋਵੇਗਾ।