![](/cmsimages/20250129/4763739__psd new raamanb water-recovered-recovered.jpg)
ਮਾਛੀਵਾੜਾ ਸਾਹਿਬ (ਲੁਧਿਆਣਾ), 29 ਜਨਵਰੀ (ਮਨੋਜ ਕੁਮਾਰ)-ਆਪਣੇ ਆਪ ਵਿਚ ਇਕ ਬਹੁਤ ਹੀ ਗੰਭੀਰ ਮਾਮਲਾ ਉਸ ਸਮੇਂ ਪੁਲਿਸ ਸਟੇਸ਼ਨ ਮਾਛੀਵਾੜਾ ਵਿਖੇ ਦੇਖਣ ਨੂੰ ਮਿਲਿਆ ਜਦੋਂ ਕਰੀਬ ਇਕ ਸਾਲ ਪਹਿਲਾਂ ਪੁਲਿਸ ਦੀ ਨੌਕਰੀ ਤੋਂ ਸੇਵਾ-ਮੁਕਤ ਮੁਲਾਜ਼ਮ ਬਲਵਿੰਦਰ ਸਿੰਘ 10 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਹੱਥੇ ਚੜ੍ਹ ਗਿਆ। ਇਹ ਮਾਮਲਾ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਮੋਹਨ ਮਾਜਰਾ ਦੇ ਕਿਸੇ ਵਿਅਕਤੀ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ ਕਿ ਉਸਦੀ ਗੱਡੀ ਨੂੰ ਛੱਡਣ ਦੇ ਬਦਲੇ ਪੈਸੇ ਦੀ ਮੰਗ ਕੀਤੀ ਗਈ ਤੇ ਰੰਗੇ ਹੱਥੀਂ ਇਸ ਨੂੰ ਕਾਬੂ ਕਰ ਲਿਆ ਗਿਆ। ਫਿਲਹਾਲ ਵਿਜੀਲੈਂਸ ਅਧਿਕਾਰੀ ਇਸ ਮੁਲਾਜ਼ਮ ਵਿਰੁੱਧ ਅਗਲੀ ਕਾਰਵਾਈ ਲਈ ਇਸਨੂੰ ਨਾਲ ਲੈ ਗਏ ਹਨ ਤੇ ਇਹ ਮੁਲਾਜ਼ਮ ਪਿਛਲੇ ਕਾਫੀ ਸਮੇਂ ਤੋਂ ਸੇਵਾ-ਮੁਕਤੀ ਦੇ ਬਾਵਜੂਦ ਇਥੇ ਆਫ਼ਿਸ ਵਿਚ ਆਰਜ਼ੀ ਤੌਰ 'ਤੇ ਕੰਮ ਕਰਦਾ ਸੀ।