ਨਵੀਂ ਦਿੱਲੀ, 30 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਮਾਣਯੋਗ ਬਾਪੂ ਨੂੰ ਉਨ੍ਹਾਂ ਦੀ ਪੁਨਿਆ ਤਿਥੀ ’ਤੇ ਸ਼ਰਧਾਂਜਲੀ। ਉਨ੍ਹਾਂ ਦੇ ਆਦਰਸ਼ ਸਾਨੂੰ ਇਕ ਵਿਕਸਤ ਭਾਰਤ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦਾ ਹਾਂ ਜੋ ਸਾਡੇ ਦੇਸ਼ ਲਈ ਸ਼ਹੀਦ ਹੋਏ ਹਨ ਅਤੇ ਉਨ੍ਹਾਂ ਦੀ ਸੇਵਾ ਅਤੇ ਕੁਰਬਾਨੀਆਂ ਨੂੰ ਯਾਦ ਕਰਦਾ ਹਾਂ। ਦੱਸ ਦੇਈਏ ਕਿ ਭਾਰਤ ਦੇ ਆਜ਼ਾਦੀ ਅੰਦੋਲਨ ਦੇ ਸਭ ਤੋਂ ਪ੍ਰਮੁੱਖ ਚਿਹਰੇ, ਮਹਾਤਮਾ ਗਾਂਧੀ ਦੀ 1948 ਵਿਚ ਅੱਜ ਦੇ ਦਿਨ ਨੱਥੂਰਾਮ ਗੋਡਸੇ ਵਲੋਂ ਹੱਤਿਆ ਕਰ ਦਿੱਤੀ ਗਈ ਸੀ।
ਜਲੰਧਰ : ਵੀਰਵਾਰ 17 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਪ੍ਰਧਾਨ ਮੰਤਰੀ ਵਲੋਂ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ