JALANDHAR WEATHER
ਗੁਆਂਢੀਆਂ ਤੋਂ ਦੁਖੀ ਹੋ ਕੇ ਔਰਤ ਨੇ ਖਾਧੀ ਜ਼ਹਿਰੀਲੀ ਦਵਾਈ

ਕਪੂਰਥਲਾ, 30 ਜਨਵਰੀ (ਅਮਨਜੋਤ ਸਿੰਘ ਵਾਲੀਆ)-ਇਕ ਔਰਤ ਵਲੋਂ ਗੁਆਂਢੀਆਂ ਤੋਂ ਦੁਖੀ ਹੋ ਕੇ ਕਥਿਤ ਤੌਰ 'ਤੇ ਆਤਮ-ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਔਰਤ ਨੇ ਦੱਸਿਆ ਕਿ ਉਸਦੇ ਗੁਆਂਢੀ ਅਕਸਰ ਉਸਨੂੰ ਤੰਗ-ਪ੍ਰੇਸ਼ਾਨ ਕਰਦੇ ਰਹਿੰਦੇ ਸਨ ਤੇ ਅੱਜ ਵੀ ਉਨ੍ਹਾਂ ਨਾਲ ਹੋਏ ਕਥਿਤ ਤੌਰ 'ਤੇ ਝਗੜੇ ਤੋਂ ਬਾਅਦ ਉਸ ਨੇ ਘਰ ਵਿਚ ਪਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਉਪਰੰਤ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਥਾਣਾ ਸਿਟੀ ਪਹੁੰਚੀ ਜਿਥੇ ਉਸਨੇ ਦੱਸਿਆ ਕਿ ਉਸਨੇ ਕਥਿਤ ਤੌਰ 'ਤੇ ਗੁਆਂਢੀਆਂ ਤੋਂ ਦੁਖੀ ਹੋ ਕਿ ਜ਼ਹਿਰੀਲੀ ਚੀਜ਼ ਖਾਧੀ ਹੈ ਤੇ ਆਪਣੇ ਗੁਆਂਢੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣੀ ਹੈ ਪਰ ਥਾਣਾ ਸਿਟੀ ਵਿਚ ਮੌਜੂਦ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਉਸਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਜਿਥੇ ਡਿਊਟੀ ਡਾਕਟਰ ਵਲੋਂ ਉਸਦਾ ਇਲਾਜ ਜਾਰੀ ਹੈ। ਇਸ ਸਬੰਧੀ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ