JALANDHAR WEATHER
ਆਰਥਿਕ ਤਰੱਕੀ ਲਈ ਰੋਡ ਮੈਪ ਹੈ ਜਨ ਭਾਗੀਦਾਰੀ- ਰਾਸ਼ਟਰਪਤੀ ਮੁਰਮੂ

ਨਵੀਂ ਦਿੱਲੀ, 31 ਜਨਵਰੀ- ਸੰਸਦ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ, ਅਸੀਂ ਆਪਣੇ ਸੰਵਿਧਾਨ ਨੂੰ ਅਪਣਾਉਣ ਦੇ 75 ਸਾਲ ਮਨਾਏ ਸਨ ਅਤੇ ਕੁਝ ਦਿਨ ਪਹਿਲਾਂ, ਅਸੀਂ ਆਪਣੀ 75 ਸਾਲਾਂ ਦੀ ਯਾਤਰਾ ਪੂਰੀ ਕੀਤੀ। ਸਾਰੇ ਭਾਰਤੀਆਂ ਵਲੋਂ, ਮੈਂ ਬਾਬਾ ਸਾਹਿਬ ਅੰਬੇਡਕਰ ਅਤੇ ਸੰਵਿਧਾਨ ਕਮੇਟੀ ਦੇ ਹੋਰ ਸਾਰਿਆਂ ਨੂੰ ਨਮਨ ਕਰਦੀ ਹਾਂ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਨੇ ਕਬਾਇਲੀ ਸਮਾਜ ਦੇ ਪੰਜ ਕਰੋੜ ਲੋਕਾਂ ਲਈ ‘ਧਰਤੀ ਆਬਾ ਜਨਜਾਤੀ ਗ੍ਰਾਮ ਉਤਕਰਸ਼ ਅਭਿਆਨ’ ਸ਼ੁਰੂ ਕੀਤਾ ਹੈ। ਸਰਕਾਰ ਨੇ ‘ਇਕ ਰਾਸ਼ਟਰ, ਇਕ ਚੋਣ’ ਅਤੇ ਵਕਫ਼ ਸੋਧ ਬਿੱਲ ਵੱਲ ਕਦਮ ਚੁੱਕੇ ਹਨ। ਮੇਰੀ ਸਰਕਾਰ ਨੇ ਨੌਜਵਾਨਾਂ ਦੀ ਸਿੱਖਿਆ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ, 70 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਛੇ ਕਰੋੜ ਬਜ਼ੁਰਗ ਨਾਗਰਿਕਾਂ ਨੂੰ ਸਿਹਤ ਬੀਮਾ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਰੋਕਣ ਲਈ ਨਵਾਂ ਕਾਨੂੰਨ ਲਾਗੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਯੋਜਨਾ ਸ਼ੁਰੂ ਕੀਤੀ ਗਈ। ਸਰਕਾਰ ਨੇ ਗ੍ਰਾਮ ਸੜਕ ਯੋਜਨਾ ਲਈ 26 ਹਜ਼ਾਰ ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਜਨ ਭਾਗੀਦਾਰੀ ਆਰਥਿਕ ਤਰੱਕੀ ਲਈ ਰੋਡ ਮੈਪ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ