ਨਵੀਂ ਦਿੱਲੀ, 31 ਜਨਵਰੀ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੋਣ ਕਮਿਸ਼ਨ ਦੇ ਦਫ਼ਤਰ ਪਹੁੰਚੇ। ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਦੇ ਅਨੁਸਾਰ, ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਭਾਜਪਾ ਵਲੋਂ ਦਿੱਲੀ ਆ ਰਹੇ ਪਾਣੀ ਨੂੰ ਜ਼ਹਿਰੀਲਾ ਕਰਨ ਦੀ ਸਾਜ਼ਿਸ਼ ਦੀ ਪੂਰੀ ਘਟਨਾ ਦੱਸੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਉਹ ਪੂਰੇ ਮਾਮਲੇ ਦੀ ਤੱਥਾਂ ਨਾਲ ਜਾਂਚ ਕਰੇਗਾ ਅਤੇ ਫਿਰ ਫ਼ੈਸਲਾ ਲਵੇਗਾ। ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਨੂੰ ਜ਼ਹਿਰੀਲਾ ਪਾਣੀ ਭੇਜ ਕੇ ਨਕਲੀ ਪਾਣੀ ਸੰਕਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਇਕ ਅਪਰਾਧ ਹੈ। ਉਨ੍ਹਾਂ ਵਿਰੁੱਧ ਐਫ਼.ਆਈ.ਆਰ. ਦਰਜ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਚੋਣ ਕਮਿਸ਼ਨ ਕੋਲ ਜਾ ਰਹੇ ਹਾਂ। ਅਸੀਂ ਉਨ੍ਹਾਂ ਨੂੰ ਯਮੁਨਾ ਦੇ ਪਾਣੀ ਦੀਆਂ ਤਿੰਨ ਬੋਤਲਾਂ ਸੌਂਪ ਰਹੇ ਹਾਂ, ਜਿਸ ਵਿਚ 7 ਪੀ.ਪੀ.ਐਮ. ਅਮੋਨੀਆ ਹੈ। ਅਸੀਂ ਦੇਸ਼ ਦੇ ਸਾਹਮਣੇ ਚੋਣ ਕਮਿਸ਼ਨ ਨੂੰ ਚੁਣੌਤੀ ਦਿੰਦੇ ਹਾਂ ਕਿ ਉਹ ਉਹ ਪਾਣੀ ਪੀ ਲੈਣ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਖੁੱਲ੍ਹੇਆਮ ਪੈਸਾ ਅਤੇ ਸਾਮਾਨ ਵੰਡਿਆ ਜਾ ਰਿਹਾ ਹੈ। ਚੋਣ ਕਮਿਸ਼ਨ ਚੁੱਪ ਹੈ। ਜੇਕਰ ਚੋਣ ਕਮਿਸ਼ਨ ਕੋਈ ਠੋਸ ਕਦਮ ਨਹੀਂ ਚੁੱਕਦਾ ਅਤੇ ਭਾਜਪਾ ਵਿਰੁੱਧ ਕਾਰਵਾਈ ਕਰਨ ਦੀ ਹਿੰਮਤ ਨਹੀਂ ਦਿਖਾਉਂਦਾ, ਤਾਂ ਭਾਰਤੀ ਲੋਕਤੰਤਰ ਪੂਰੀ ਦੁਨੀਆ ਵਿਚ ਬਦਨਾਮ ਹੋ ਜਾਵੇਗਾ।
ਜਲੰਧਰ : ਸ਼ੁੱਕਰਵਾਰ 18 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਯਮੁਨਾ ਵਿਵਾਦ: ਚੋਣ ਕਮਿਸ਼ਨ ਨੂੰ ਮਿਲੇ ਅਰਵਿੰਦ ਕੇਜਰੀਵਾਲ