ਦੇਹਰਾਦੂਨ, 31 ਜਨਵਰੀ - ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਉਤੇ ਇਸ ਦੀ ਤੀਬਰਤਾ 2.07 ਮਾਪੀ ਗਈ ਹੈ। ਪਿਛਲੇ 6 ਦਿਨਾਂ ‘ਚ ਇਹ ਨੌਵਾਂ ਝਟਕਾ ਹੈ, ਜਿਸ ਕਾਰਨ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਹੈ। ਹਾਲਾਂਕਿ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਭੂਚਾਲ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ। ਪਿਛਲੇ ਛੇ ਦਿਨਾਂ ਤੋਂ ਲਗਾਤਾਰ ਆ ਰਹੇ ਭੂਚਾਲ ਦੇ ਝਟਕਿਆਂ ਕਾਰਨ ਉਤਰਕਾਸ਼ੀ ਦੇ ਲੋਕ ਡਰੇ ਹੋਏ ਹਨ। ਇਸ ਤੋਂ ਪਹਿਲਾਂ 24 ਅਤੇ 25 ਜਨਵਰੀ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਦੌਰਾਨ ਵਰੁਣਾਵਤ ਪਹਾੜ ਦੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਖੇਤਰ ਤੋਂ ਮਲਬਾ ਅਤੇ ਪੱਥਰ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ।
ਜਲੰਧਰ : ਸ਼ੁੱਕਰਵਾਰ 18 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਉੱਤਰਕਾਸ਼ੀ ਜ਼ਿਲ੍ਹੇ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ ਵਿਚ ਸਹਿਮ