ਲੁਧਿਆਣਾ, 3 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਕਾਰਵਾਈਆਂ ਕਾਰਨ ਵਿਵਾਦਾਂ ਵਿਚ ਆਏ ਸਬ-ਰਜਿਸਟਰਾਰ ਪੂਰਬੀ ਦੇ ਦਫਤਰ ਦੀ ਅੱਜ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਵਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਦਸਤਾਵੇਜ਼ ਰਜਿਸਟਰ ਕਰਨ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਇਸ ਸਮੇਂ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਾਵਾਲ ਵੀ ਸਨ।