ਸ਼ਿਮਲਾ , 3 ਫਰਵਰੀ - ਹਿਮਾਚਲ ਪ੍ਰਦੇਸ਼ ਵਿਚ, ਵਿਰੋਧੀ ਧਿਰ ਵਲੋਂ ਬਜਟ ਸੈਸ਼ਨ ਤੋਂ ਪਹਿਲਾਂ ਸ਼ੁਰੂ ਹੋਈ ਵਿਧਾਇਕ ਤਰਜੀਹੀ ਮੀਟਿੰਗ ਵਿਚ ਹਿੱਸਾ ਨਾ ਲੈਣ ਕਾਰਨ ਰਾਜ ਵਿਚ ਰਾਜਨੀਤਿਕ ਉਥਲ-ਪੁਥਲ ਵਧ ਗਈ ਹੈ। ਸ਼ਿਮਲਾ ਸਕੱਤਰੇਤ ਵਿਖੇ, ਕਾਂਗੜਾ, ਕੁੱਲੂ ਅਤੇ ਕਿੰਨੌਰ ਦੇ ਵਿਧਾਇਕਾਂ ਨੇ ਆਉਣ ਵਾਲੇ ਵਿੱਤੀ ਸਾਲ ਲਈ ਆਪਣੇ ਖੇਤਰਾਂ ਦੀਆਂ ਤਰਜੀਹਾਂ ਸਰਕਾਰ ਨਾਲ ਸਾਂਝੀਆਂ ਕੀਤੀਆਂ। ਹਾਲਾਂਕਿ, ਵਿਰੋਧੀ ਧਿਰ ਦੇ ਵਿਧਾਇਕਾਂ ਨੇ ਇਸ ਮੀਟਿੰਗ ਵਿਚ ਹਿੱਸਾ ਨਹੀਂ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਉਨ੍ਹਾਂ ਦੀਆਂ ਤਰਜੀਹਾਂ ਪੂਰੀਆਂ ਨਹੀਂ ਕੀਤੀਆਂ, ਇਸ ਲਈ ਉਹ ਮੀਟਿੰਗ ਵਿਚ ਸ਼ਾਮਿਲ ਨਹੀਂ ਹੋਏ। ਵਿਰੋਧੀ ਧਿਰ ਦੇ ਵਿਧਾਇਕਾਂ ਦੇ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸੱਤਾਧਾਰੀ ਧਿਰ ਦੇ ਵਿਧਾਇਕਾਂ ਨਾਲੋਂ ਵਿਰੋਧੀ ਧਿਰ ਦੇ ਵਿਧਾਇਕਾਂ ਦੀਆਂ ਤਰਜੀਹਾਂ ਵੱਧ ਪੂਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਇਹ ਰਵੱਈਆ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਸਰਕਾਰ ਲੋਕਾਂ ਦੇ ਹਿੱਤ ਵਿਚ ਕੰਮ ਕਰ ਰਹੀ ਹੈ।
ਜਲੰਧਰ : ਸੋਮਵਾਰ 21 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਭਾਜਪਾ ਦਾ ਵਿਧਾਇਕਾਂ ਦੀ ਮੀਟਿੰਗ ਵਿਚ ਹਿੱਸਾ ਨਾ ਲੈਣਾ ਰਾਜਨੀਤੀ ਤੋਂ ਪ੍ਰੇਰਿਤ ਹੈ -ਸੁਖਵਿੰਦਰ ਸਿੰਘ ਸੁੱਖੂ