ਅਜਨਾਲਾ (ਅੰਮ੍ਰਿਤਸਰ), 4 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) -ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਉਥੇ ਰਹਿ ਰਹੇ ਗੈਰ ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਮਰੀਕਾ ਸਰਕਾਰ ਗੈਰ ਕਾਨੂੰਨੀ ਭਾਰਤੀਆਂ ਖ਼ਾਸਕਰ ਪੰਜਾਬੀਆਂ ਨੂੰ ਜੇਲ੍ਹਾਂ ਵਿਚ ਜਾਂ ਡਿਪੋਰਟ ਕਰਨ ਦੀ ਬਜਾਇ ਉਨ੍ਹਾਂ ਨੂੰ ਉੱਥੇ ਹੀ ਸੈੱਟ ਕਰੇ। ਉਨ੍ਹਾਂ ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਸੁੱਟਣ ਦੇ ਮਾਮਲੇ ਨੂੰ ਲੈ ਕੇ ਉਹ ਅਗਲੇ ਹਫ਼ਤੇ ਭਾਰਤ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਨਾ ਜਾਣ। ਉਹ ਅੱਜ ਅਜਨਾਲਾ ਵਿਖੇ ਖੁੱਲ੍ਹਾ ਜਨਤਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਕਾਸ ਕਾਰਜਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਜਲੰਧਰ : ਮੰਗਲਵਾਰ 22 ਮਾਘ, ਸੰਮਤ 556 ਵਿਚਾਰ ਪ੍ਰਵਾਹ :
ਤਾਜ਼ਾ ਖ਼ਬਰਾਂ
ਅਮਰੀਕਾ ਵਲੋਂ ਭਾਰਤੀ ਨੌਜਵਾਨਾਂ ਨੂੰ ਡਿਪੋਰਟ ਕਰਨ 'ਤੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਿੱਖੀ ਪ੍ਰਤੀਕਿਰਿਆ