JALANDHAR WEATHER
ਚਾਈਨਾ ਡੋਰ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਜ਼ਖਮੀ

ਮਮਦੋਟ/ਫਿਰੋਜ਼ਪੁਰ, 4 ਫਰਵਰੀ (ਸੁਖਦੇਵ ਸਿੰਘ ਸੰਗਮ)-ਬਸੰਤ ਪੰਚਮੀ ਦਾ ਤਿਉਹਾਰ ਲੰਘ ਜਾਣ ਦੇ ਦੋ ਦਿਨਾਂ ਬਾਅਦ ਵੀ ਚਾਈਨਾ ਡੋਰ ਦਾ ਕਹਿਰ ਜਾਰੀ ਹੈ। ਅੱਜ ਮਮਦੋਟ ਵਿਖੇ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਨਾਲ ਇਕ ਬਜ਼ੁਰਗ ਵਿਅਕਤੀ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਬਾਗ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਵਾਰਡ ਨੰਬਰ 10 ਬਸਤੀ ਸਾਹਨ ਕੇ ਕਿਸੇ ਕੰਮ ਲਈ ਘਰੋਂ ਬਾਹਰ ਗਿਆ ਸੀ ਕਿ ਅਚਾਨਕ ਚਾਈਨਾ ਡੋਰ ਦੀ ਲਪੇਟ ਵਿਚ ਆ ਗਿਆ, ਜਿਸ ਨਾਲ ਉਸ ਦੇ ਚਿਹਰੇ ਉਤੇ ਵੱਡਾ ਕੱਟ ਲੱਗ ਗਿਆ। ਜ਼ਖਮੀ ਹੋਏ ਬਜ਼ੁਰਗ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ