
ਅੰਮ੍ਰਿਤਸਰ, 18 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 21 ਫ਼ਰਵਰੀ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 21 ਫ਼ਰਵਰੀ ਨੂੰ ਦੁਪਹਿਰ 12 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਦੀ ਇਸ ਹੰਗਾਮੀ ਇਕੱਤਰਤਾ ਵਿਚ ਬੀਤੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੇ ਅਸਤੀਫ਼ੇ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ।