
ਰਾਂਚੀ, 18 ਫਰਵਰੀ- ਝਾਰਖੰਡ ਸਰਕਾਰ ਨੇ ਰਾਜ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿਚ 7 ਤੋਂ 12 ਪ੍ਰਤੀਸ਼ਤ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਸੰਬੰਧਿਤ ਪ੍ਰਸਤਾਵ ਨੂੰ ਮੰਗਲਵਾਰ ਨੂੰ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਮਨਜ਼ੂਰੀ ਦੇ ਦਿੱਤੀ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਵਾਧਾ ਪਿਛਲੇ ਸਾਲ 1 ਜੁਲਾਈ ਤੋਂ ਲਾਗੂ ਹੋਵੇਗਾ।