
ਨਵੀਂ ਦਿੱਲੀ , 20 ਫਰਵਰੀ - ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ 78 ਸਾਲਾ ਕਾਂਗਰਸੀ ਦਿੱਗਜ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਛੁੱਟੀ ਮਿਲਣ ਦੀ ਸੰਭਾਵਨਾ ਹੈ। ਇੱਕ ਸੂਤਰ ਨੇ ਦੱਸਿਆ ਕਿ ਉਨ੍ਹਾਂ ਨੂੰ ਵੀਰਵਾਰ ਸਵੇਰੇ ਦਾਖ਼ਲ ਕਰਵਾਇਆ ਗਿਆ ਸੀ।