

ਤਲਵੰਡੀ ਸਾਬੋ, (ਬਠਿੰਡਾ), 21 ਫਰਵਰੀ (ਰਣਜੀਤ ਸਿੰਘ ਰਾਜੂ)- ਹਿੰਦੂ ਅਧਿਆਤਮਕ ਆਗੂ ਅਤੇ ਆਰਟ ਆਫ਼ ਲਿਵਿੰਗ ਦੇ ਸੰਸਥਾਪਕ ਪਦਮ ਵਿਭੂਸ਼ਨ ਸ੍ਰੀ ਸ੍ਰੀ ਰਵੀਸ਼ੰਕਰ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਮੱਥਾ ਟੇਕਣ ਉਪਰੰਤ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਗੱਲਬਾਤ ਕਰਦਿਆਂ ਰਵੀਸ਼ੰਕਰ ਨੇ ਕਿਹਾ ਕਿ ਬੜੇ ਸਮੇਂ ਦੀ ਇੱਛਾ ਸੀ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਦੀ ਉਹ ਅੱਜ ਪੂਰੀ ਹੋਣ ’ਤੇ ਉਨ੍ਹਾਂ ਨੂੰ ਮਾਨਸਿਕ ਸਕੂਨ ਮਿਲਿਆ ਹੈ। ਉਨ੍ਹਾਂ ਇਸ ਮੌਕੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਹੀ ਹਿੰਦੂ ਅਤੇ ਹਿੰਦੁਸਤਾਨ ਦਾ ਵਜੂਦ ਕਾਇਮ ਹੈ।