
ਨਵੀਂ ਦਿੱਲੀ, 21 ਫਰਵਰੀ- ਸੁਪਰੀਮ ਕੋਰਟ ਨੇ ਯੂ. ਟਿਊਬਰ ਆਸ਼ੀਸ਼ ਚੰਚਲਾਨੀ ਦੀ ਇੰਡੀਆਜ਼ ਗੌਟ ਲੇਟੈਂਟ ਸ਼ੋਅ ਦੇ ਸਿਲਸਿਲ ਵਿਚ ਉਸ ਦੇ ਖਿਲਾਫ਼ ਦਰਜ ਕਈ ਐਫ਼.ਆਈ.ਆਰਜ਼. ਦੇ ਵਿਰੁੱਧ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਚੰਚਲਾਨੀ ਦੀ ਪਟੀਸ਼ਨ ’ਤੇ ਮਹਾਰਾਸ਼ਟਰ ਅਤੇ ਅਸਾਮ ਰਾਜਾਂ ਨੂੰ ਨੋਟਿਸ ਜਾਰੀ ਕੀਤਾ ਅਤੇ ਉਸ ਦੀ ਪਟੀਸ਼ਨ ਨੂੰ ਯੂਟਿਊਬਰ ਰਣਵੀਰ ਇਲਾਹਾਬਾਦੀਆ ਦੀ ਪਟੀਸ਼ਨ ਨਾਲ ਟੈਗ ਕੀਤਾ ਹੈ।