
ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਸਿੱਖ ਸਿੱਧ ਭਾਵਨਾ ਦਲ ਵਲੋਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਤੇ ਪੰਥਕ ਏਕਤਾ ਦੀ ਕਾਮਨਾ ਲਈ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲਾ, ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਤੇ ਪਿਤਾ ਤਰਸੇਮ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਸਮੇਤ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂ ਤੇ ਮੈਂਬਰ ਮੌਜੂਦ ਸਨ।