
ਡੇਰਾ ਬਾਬਾ ਨਾਨਕ, 21 ਫਰਵਰੀ (ਅਵਤਾਰ ਸਿੰਘ ਰੰਧਾਵਾ)-ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਲਈ ਉਮੀਦਵਾਰਾਂ ਵਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਰਿਟਰਨਿੰਗ ਅਫ਼ਸਰ ਤਹਿਸੀਲਦਾਰ ਮਨਜੀਤ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਨਾਇਬ ਤਹਿਸੀਲਦਾਰ ਅਮਨਦੀਪ ਸਿੰਘ ਵਲੋਂ ਅੱਜ ਐੱਸ.ਡੀ.ਐੱਮ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਕੀਤੀ ਗਈ। ਨਾਮਜ਼ਦਗੀ ਪੇਪਰਾਂ ਦੀ ਪੜਤਾਲ ਦੌਰਾਨ ਕੁੱਲ 56 ਨਾਮਜ਼ਦਗੀ ਪੱਤਰਾਂ ਵਿਚੋਂ 7 ਨਾਮਜ਼ਦਗੀ ਪੱਤਰ ਰੱਦ ਹੋ ਗਏ ਜਦਕਿ 49 ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ।